Share

cover art for ਕੈਨੇਡਾ ਵਿੱਚ ਵਾਰਾ-ਖਾਣ ਯੋਗ ਘਰਾਂ ਦੀ ਕਿੱਲਤ ਦਾ ਕਾਰਨ ਇੰਮੀਗ੍ਰੈਂਟ ਹਨ ਜਾਂ ਇਨਵੈਸਟਰ? (ਆਡੀਓਲੇਖ)

Sukhwant Hundal's podcast

ਕੈਨੇਡਾ ਵਿੱਚ ਵਾਰਾ-ਖਾਣ ਯੋਗ ਘਰਾਂ ਦੀ ਕਿੱਲਤ ਦਾ ਕਾਰਨ ਇੰਮੀਗ੍ਰੈਂਟ ਹਨ ਜਾਂ ਇਨਵੈਸਟਰ? (ਆਡੀਓਲੇਖ)

Ep. 27

ਕੈਨੇਡਾ ਵਿੱਚ ਵਾਰਾ-ਖਾਣ ਯੋਗ ਘਰਾਂ ਦੀ ਕਿੱਲਤ ਦਾ ਕਾਰਨ ਇੰਮੀਗ੍ਰੈਂਟ ਹਨ ਜਾਂ ਇਨਵੈਸਟਰ? (ਆਡੀਓ-ਲੇਖ)


ਇਸ ਵਿੱਚ ਕੋਈ ਸ਼ੱਕ ਨਹੀਂ ਕਿ ਕੈਨੇਡਾ ਵਿੱਚ ਵਾਰਾ–ਖਾਣ ਯੋਗ ਘਰਾਂ ਜਾਂ ਅਫੋਰਡੇਬਲ ਹਾਊਸਿੰਗ ਦੀ ਕਿੱਲਤ ਇਕ ਵੱਡੀ ਸਮੱਸਿਆ ਹੈ। ਮੁੱਖ ਧਾਰਾ ਮੀਡੀਏ ਵਿੱਚ ਹਾਲ ਵਿੱਚ ਹੀ ਛਪੀਆਂ ਕਈ ਰਿਪੋਰਟਾਂ ਵਿੱਚ ਕੈਨੇਡਾ ਵਿੱਚ ਆਏ ਨਵੇਂ ਇੰਮੀਗ੍ਰੈਂਟਾਂ ਨੂੰ ਇਸ ਸਮੱਸਿਆ ਦਾ ਕਾਰਨ ਦੱਸਿਆ ਗਿਆ ਹੈ। ਕੈਨੇਡਾ ਦੇ ਕਈ ਸਿਆਸੀ ਨੇਤਾ ਵੀ ਇਹ ਗੱਲ ਦੁਹਰਾ ਰਹੇ ਹਨ। ਉਦਾਹਰਨ ਲਈ ਸੰਨ 2024 ਦੇ ਸ਼ੁਰੂ ਵਿੱਚ ਫੈਡਰਲ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਪੀਅਰ ਪੌਲੀਅਵ ਨੇ ਕਿਹਾ ਸੀ, “ਤੁਹਾਡੇ ਕੋਲ ਉਹਨਾਂ ਲਈ ਜਿੰਨੇ ਘਰ ਹਨ, ਜੇ ਉਸ ਤੋਂ ਵੱਧ ਗਿਣਤੀ ਵਿੱਚ ਪਰਿਵਾਰ ਇੱਥੇ ਆ ਰਹੇ ਹਨ, ਤਾਂ ਇਸ ਨਾਲ ਘਰਾਂ ਦੀਆਂ ਕੀੰਮਤਾਂ ਵਧਣਗੀਆਂ ਹੀ।” ਆਮ ਸੂਝ ਅਨੁਸਾਰ ਆਮ ਲੋਕਾਂ ਨੂੰ ਵੀ ਇਹ ਗੱਲ ਠੀਕ ਲਗਦੀ ਹੈ। ਪਰ ਵਾਰਾ–ਖਾਣ ਯੋਗ ਘਰਾਂ ਦੀ ਸਮੱਸਿਆ ਦਾ ਅਧਿਐਨ ਕਰਨ ਵਾਲੇ ਬਹੁਤ ਸਾਰੇ ਮਾਹਰਾਂ/ਵਿਦਵਾਨਾਂ ਦਾ ਕਹਿਣਾ ਹੈ ਕਿ ਬੇਸ਼ੱਕ ਉੱਪਰੋਂ ਉੱਪਰੋਂ ਦੇਖਿਆਂ ਇਹ ਗੱਲ ਠੀਕ ਲੱਗਦੀ ਹੋਵੇ, ਪਰ ਅਸਲ ਵਿੱਚ ਇਹ ਸਹੀ ਨਹੀਂ। ਉਹਨਾਂ ਅਨੁਸਾਰ ਕੈਨੇਡਾ ਵਿੱਚ ਵਾਰਾ–ਖਾਣ ਯੋਗ ਘਰਾਂ ਦੀ ਕਿੱਲਤ ਦਾ ਕਾਰਨ ਇੰਮੀਗ੍ਰੈਂਟ ਨਹੀਂ, ਸਗੋਂ ਕੈਨੇਡਾ ਦੀ ਸਰਕਾਰ ਦੀਆਂ ਸੋਸ਼ਲ ਹਾਊਂਸਿੰਗ ਦੇ ਸੰਬੰਧ ਵਿੱਚ ਪਿਛਲੇ ਤਿੰਨ ਕੁ ਦਹਾਕਿਆਂ ਦੌਰਾਨ ਅਪਣਾਈਆਂ ਨੀਤੀਆਂ ਅਤੇ ਘਰਾਂ ਦੀ ਮਾਰਕੀਟ ਵਿੱਚ ਇਨਵੈਸਟਰਾਂ ਦੀ ਦਖਲਅੰਦਾਜ਼ੀ ਹੈ।

More episodes

View all episodes